ਪੰਜਾਬ ਸਰਕਾਰ ਨਸਿ਼ਆ ਦੀ ਇਸ ਬੁਰਿਆਈ ਨੂੰ ਰੋਕਣ ਲਈ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਾਲ 2005-06 ਦੌਰਾਨ ਪੂਰੇ ਪੰਜਾਬ ਰਾਜ ਵਿੱਚ ਨਸਿ਼ਆ ਦੀ ਬੁਰਿਆਈ ਵਿੱਰੁਧ ਆਮ ਜਨਤਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ ਮੁਹਿੰਮ ਸੁਰੂ ਕੀਤੀ ਗਈ ਸੀ। ਵਿਭਾਗ ਵਲੋਂ ਇਸ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਆਮ ਜਨਤਾ ਨੂੰ ਨਸਿ਼ਆ ਦੇ ਮਾੜੇ ਪ੍ਰਭਾਵਾ, ਨਸ਼ਾ ਕਰਨ ਵਾਲੇ ਦੀ ਪਹਿਚਾਣ, ਇਸ ਤੋਂ ਪੀੜਤ ਲੋਕਾਂ ਦੇ ਮੁਫ਼ਤ ਕੀਤੇ ਜਾ ਰਹੇ ਇਲਾਜ ਬਾਰੇ ਜਾਗਰੂਕ ਕੀਤਾ ਜਾਦਾ ਹੈ। ਵਿਭਾਗ ਵਲੋਂ ਇਸ ਮੁਹਿੰਮ ਤਹਿਤ ਰਾਜ ਪੱਧਰ, ਜ਼ਿਲ੍ਹਾ ਪੱਧਰ, ਬਲਾਕ ਪੱਧਰ ਅਤੇ ਪਿੰਡ ਪੱਧਰ ਤੱਕ ਨਸਿ਼ਆ ਦੀ ਬੁਰਾਈ ਬਾਰੇ ਵਰਕਸਾਪ, ਸੈਮੀਨਾਰ, ਡਰਾਮੇ ਆਦਿ ਆਯੋਜਿਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਟੀ.ਵੀ. ਪੋ੍ਰਗਰਾਮ, ਟੀ.ਵੀ. ਰਾਹੀਂ ਇਸਤਿਹਾਰ ਜਾਰੀ ਕਰਨਾ, ਡਾਕੂਮੈਟਰੀ ਫਿਲਮ, ਪੋਸਟਰ, ਹੋਰਡਿੰਗ, ਬੁੱਕਲੈਟਸ ਅਤੇ ਲੀਫਲੈਟਸ ਆਦਿ ਰਾਹੀਂ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਨਸਿ਼ਆ ਵਿਰੁੱਧ ਜਾਗਰੂਕਤਾ ਲਿਆਉਣ ਲਈ ਹਰ ਸਾਲ 26 ਜੂਨ ਨੂੰ ਅੰਤਰ ਰਾਸ਼ਟਰੀ ਦਿਵਸ ਵੀ ਮਨਾਇਆ ਜਾਂਦਾ ਹੈ।
ਨਸ਼ਿਆਂ ਦੇ ਰੋਗੀ ਦਾ ਇਲਾਜ ਨਸ਼ਾ ਛੁਡਾਉਣ ਦੇ ਉਪਾਅ
ਪੰਜਾਬ ਸਰਕਾਰ ਵੱਲੋਂ ਸਾਰੇ ਜਿਲ੍ਹਿਆਂ ਵਿੱਚ ਸਰਕਾਰੀ ਹਸਪਤਾਲਾ ਅਤੇ ਸਵੈ-ਸੇਵੀ ਸੰਸਥਾਵਾਂ ਵਿੱਚ ਨਸ਼ੇ ਛਡਾਉਣ ਲਈ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਜੇਕਰ ਕੋਈ ਵਿਅਕਤੀ ਨਸ਼ਾ ਲੈ ਰਿਹਾ ਹੈ ਤਾਂ ਉਹ ਇਨ੍ਹਾਂ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦਾ ਹੈ। ਕਿਸੇ ਕਿਸਮ ਦੀ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਲੋੜਵੰਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ।
ਸਹੂਲਤਾਂ
ਇਸ ਸਕੀਮ ਦਾ ਮਕਸਦ ਸਮਾਜ ਵਿਚੋਂ ਨਸਿ਼ਆਂ ਦੀ ਬੁਰਿਆਈ ਨੂੰ ਖਤਮ ਕਰਨ ਲਈ ਲੋਕਾ ਵਿਚ ਜਾਗਰੂਕਤਾ ਪੈਦਾ ਕਰਨਾ ਹੈ।
ਆਮ ਨਾਗਰਿਕ ਹੋਣ ਦੇ ਨਾਤੇ ਜਿੰਮੇਵਾਰੀਆਂ
ਆਮ ਨਾਗਰਿਕਾਂ ਨੂੰ ਨਸਿ਼ਆ ਦੀ ਵਰਤੋ ਨਹੀਂ ਕਰਨੀ ਚਾਹੀਦੀ। ਨਸ਼ਾ ਕਰਦੇ ਵਿਅਕਤੀ ਨਾਲ ਮਾੜਾ ਵਤੀਰਾ ਨਹੀਂ ਕਰਨਾ ਚਾਹੀਦਾ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਤਰ੍ਹਾਂ ਕਰਨ ਵਾਸਤੇ ਵੀ ਸਲਾਹ ਦੇਣੀ ਚਾਹੀਦੀ ਹੈ। ਨਸ਼ੀਲੀਆਂ ਦਵਾਈਆਂ ਦਾ ਵਪਾਰ ਕਰਨ ਵਾਲੇ ਵਪਾਰੀਆਂ ਬਾਰੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨਾ, ਨਸ਼ੱਈਆ ਨੂੰ ਨਸਿ਼ਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਕਿਸੇ ਚੰਗੇ ਹਸਪਤਾਲ ਤੋਂ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਆਮ ਨਾਗਰਿਕ ਦੀ ਮੁਢਲੀ ਜਿਮੇਵਾਰੀ ਹੈ।
ਸੰਪਰਕ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਸ਼ਿਕਾਇਤਾਂ ਦਾ ਨਿਪਟਾਰਾ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਮੁੱਖ ਦਫ਼ਤਰ: (0172-2608746)
ਈ-ਮੇਲ
dsswcd@punjab.gov.in