ਇਸ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀ ਅਣਵਿਆਹੀਆਂ ਇਸਤਰੀਆਂ ਲਈ ਜ਼ਿਲ੍ਹਾ ਦੀ ਸਾਰੇ ਵਸੀਲਿਆਂ ਤੋਂ ਸਲਾਨਾ ਆਮਦਨ 60,000/- ਤੋਂ ਵੱਧ ਨਾ ਹੋਵੇ, ਉਹਨਾਂ ਨੂੰ ਵਿੱਤੀ ਸਹਾਇਤਾ ਮੰਨਜੂਰ ਕੀਤੀ ਜਾਂਦੀ ਹੈ।
ਸਹੂਲਤਾਂ
ਪੈਨਸ਼ਨ ਦੀ ਦਰ 1500/-ਪ੍ਰਤੀ ਮਹੀਨਾ
ਯੋਗਤਾ
ਸਾਰੇ ਵਸੀਲਿਆਂ ਤੋਂ ਸਲਾਨਾ ਆਮਦਨ 60,000/- ਤੋਂ ਵੱਧ ਨਾ ਹੋਵੇ, ਉਹਨਾਂ ਨੂੰ ਵਿੱਤੀ ਸਹਾਇਤਾ ਮੰਨਜੂਰ ਕੀਤੀ ਜਾਂਦੀ ਹੈ।
ਦਸਤਾਵੇਜ਼
ਆਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਵੋਟਰ ਸੂਚੀ ਜਾਂ ਦਸਵੀਂ ਦਾ ਸਰਟੀਫਿਕੇਟ ਜਾਂ ਰਜਿਸਟਰਾਰ ਜਨਮ ਅਤੇ ਮੌਤ ਵਿਭਾਗ ਵੱਲੋਂ ਜਾਰੀ ਸਰਟੀਫਿਕੇਟ।
(ਉਕਤ ਵਿਚੋ ਕੋਈ ਇੱਕ ਉਮਰ ਦਾ ਸਬੂਤ)
ਸੰਪਰਕ
ਅਰਜ਼ੀ ਫਾਰਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਦਫ਼ਤਰ, ਸੇਵਾ ਕੇਂਦਰਾਂ, ਮਹਿਕਮੇ ਦੀ ਵੈਬ ਸਾਈਟ, ਐਸ.ਡੀ.ਐਮ. ਦਫ਼ਤਰ, ਆਂਗਨਵਾੜੀ ਕੇਂਦਰ, ਪੰਚਾਇਤ ਅਤੇ ਬੀ.ਡੀ.ਪੀ.ੳ. ਦਫ਼ਤਰ ਵਿੱਚ ਉਪਲਬਧ ਹੋਣਗੇ। ਅਰਜ਼ੀ ਫਾਰਮ ਪ੍ਰਾਪਤ ਹੋਣ ਦੀ ਮਿਤੀ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਸੀ.ਡੀ.ਪੀ.ੳ. ਵੱਲੋ ਪੜਤਾਲ ਉਪਰੰਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੱਲੋਂ ਪੈਨਸ਼ਨ ਮੰਨਜੂਰ ਕੀਤੀ ਜਾਵੇਗੀ।
ਸ਼ਿਕਾਇਤਾਂ ਦਾ ਨਿਪਟਾਰਾ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਮੁੱਖ ਦਫ਼ਤਰ: (0172-2608746)
ਈ-ਮੇਲ
ਵਧੇਰੇ ਜਾਣਕਾਰੀ ਲਈ :